District NewsMalout News

ਮਲੋਟ ਵਿਖੇ ਸੇਵਾਵਾਂ ਨਿਭਾ ਚੁੱਕੇ ਪੀ.ਸੀ.ਐੱਸ ਸ਼੍ਰੀ ਗਗਨਦੀਪ ਸਿੰਘ ਨੇ ਸੰਭਾਲਿਆ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਦਾ ਚਾਰਜ

ਮਲੋਟ(ਸ਼੍ਰੀ ਮੁਕਤਸਰ ਸਾਹਿਬ): ਸਬ ਡਵੀਜ਼ਨ ਮਲੋਟ ਵਿਖੇ ਐੱਸ.ਡੀ.ਐੱਮ ਦੀਆਂ ਸੇਵਾਵਾਂ ਨਿਭਾ ਚੁੱਕੇ ਸ਼੍ਰੀ ਗਗਨਦੀਪ ਸਿੰਘ (ਪੀ.ਸੀ.ਐੱਸ) ਨੇ ਬੀਤੇ ਦਿਨੀਂ ਸਬ ਡਵੀਜ਼ਨ ਸ਼੍ਰੀ ਮੁਕਤਸਰ ਸਾਹਿਬ ਦਾ ਚਾਰਜ ਸੰਭਾਲ ਲਿਆ ਹੈ। ਸ਼੍ਰੀ ਗਗਨਦੀਪ ਸਿੰਘ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਹਿਲਾਂ ਸਹਾਇਕ ਕਮਿਸ਼ਨਰ (ਸਿ/ਅ) ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ

ਕੋਵਿਡ-19 ਦੇ ਸ਼ੁਰੂਆਤੀ ਦੌਰ ਵਿੱਚ ਬਹੁਤ ਹੀ ਸ਼ਲਾਘਾਯੋਗ ਕੰਮ ਕੀਤੇ ਗਏ, ਜਿਸ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਕਾਲ ਦੌਰਾਨ ਬਹੁਤ ਸਹਿਯੋਗ ਮਿਲਿਆ। ਸ਼੍ਰੀ ਗਗਨਦੀਪ ਸਿੰਘ ਦੀ ਮਿਹਨਤ ਅਤੇ ਇਮਾਨਦਾਰੀ ਦੇ ਸਦਕਾ ਹੀ ਉਹਨਾਂ ਨੂੰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਕਰਨ ਦੇ ਨਾਲ-ਨਾਲ ਜ਼ਿਲ੍ਹੇ ਦੀਆਂ ਤਿੰਨੋਂ ਸਬ ਡਵੀਜ਼ਨਾਂ (ਮਲੋਟ, ਗਿੱਦੜਬਾਹਾ ਅਤੇ ਸ਼੍ਰੀ ਮੁਕਤਸਰ ਸਾਹਿਬ) ਵਿੱਚ ਬਤੌਰ ਐੱਸ.ਡੀ.ਐੱਮ ਕੰਮ ਕਰਨ ਦਾ ਮਾਣ ਹਾਸਿਲ ਹੋਇਆ।

Author: Malout Live

Leave a Reply

Your email address will not be published. Required fields are marked *

Back to top button