District NewsMalout News

ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, CM ਮਾਨ ਨੇ ਕੈਬਨਿਟ ਮੀਟਿੰਗ ‘ਚ ਲਿਆ ਫ਼ੈਸਲਾ

ਮਲੋਟ (ਪੰਜਾਬ): ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁੜ ਸੱਦਿਆ ਹੈ। ਆਪਰੇਸ਼ਨ ਲੋਟਸ ਨੂੰ ਲੈ ਕੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਮਾਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਟਵੀਟ ਕਰਦਿਆਂ ਲਿਖਿਆ ਹੈ ਕਿ

“ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ, ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ, ਲੋਕਤੰਤਰ ਦਾ ਕਤਲ ਹੈ, ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ।ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ।ਇਨਕਲਾਬ ਜ਼ਿੰਦਾਬਾਦ।

Author: Malout Live

Leave a Reply

Your email address will not be published. Required fields are marked *

Back to top button