District NewsMalout News

ਖੇਡਾਂ ਵਤਨ ਪੰਜਾਬ ਦੀਆਂ ਦੇ ਜਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ-ਮੀਤ ਹੇਅਰ

ਮਲੋਟ (ਪੰਜਾਬ): ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਨੇ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਕਾਰਨ ਇਹ ਫੈਸਲਾ ਲਿਆ ਗਿਆ। ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ।

                             

ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਐਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ-ਖੋ ਤੇ ਰੱਸਾਕਸੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲ੍ਹਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਾਰੀਖ 8 ਸਤੰਬਰ ਤੱਕ ਵਧਾਈ ਗਈ ਹੈ ਕਿਉਂਕਿ ਬਲਾਕ ਪੱਧਰ ਦੇ ਛੇ ਖੇਡਾਂ ਦੇ ਮੁਕਾਬਲੇ ਅੱਜ ਤੋਂ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ ਜਿੰਨ੍ਹਾਂ ਲਈ ਸਭ ਤਿਆਰੀ ਮੁਕੰਮਲ ਹੋ ਗਈ ਹੈ। ਖੇਡ ਮੰਤਰੀ ਨੇ ਦੱਸਿਆ ਕਿ ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫ਼ਤਰਾਂ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮੱਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Author: Malout Live

Leave a Reply

Your email address will not be published. Required fields are marked *

Back to top button