District News

18 ਸਾਲ ਦੀ ਉਮਰ ਪੂਰੀ ਕਰਦੇ ਨੌਜਵਾਨਾਂ ਨੂੰ ਅਪੀਲ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ – ਸਵਰਨਜੀਤ ਕੌਰ ਐੱਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ

ਮਲੋਟ:- ਮਾਨਯੋਗ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸਵਰਨਜੀਤ ਕੌਰ ਐੱਸ.ਡੀ.ਐੱਮ. – ਕਮ – ਚੋਣਕਾਰ ਰਜਿਸਟਰੇਸ਼ਨ ਅਫਸਰ 086 – ਮੁਕਤਸਰ ਵੱਲੋਂ ਵਿਧਾਨ ਸਭਾ ਚੋਣ ਹਲਕਾ 086 – ਮੁਕਤਸਰ ਦੇ ਪੋਲਿਗ ਬੂਥਾਂ ਤੇ ਵੱਖ ਵੱਖ ਮਿਤੀਆਂ ਨੂੰ ਫੋਟੋ ਵਾਲੀ ‘ ਵੋਟਰ ਸੂਚੀ ਦਿਖਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਵੋਟਰ ਸੂਚੀ ਦੀ ਸਮਰੀ ਰਵੀਜਨ ਦਾ ਕੰਮ 1 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਨਵੀਂ ਵੋਟ ਬਨਵਾਉਣ , ਵੋਟ ਕਟਵਾਉਣ ਜਾਂ ਸੋਧ ਕਰਵਾਉਣ ਲਈ 01 ਨਵੰਬਰ 2021 ਤੋਂ 30 ਨਵੰਬਰ 2021 ਤੱਕ ਫਾਰਮ ਭਰੇ ਜਾ ਸਕਦੇ ਹਨ। ਉਨ੍ਹਾਂ ਵੱਲੋਂ 1 ਜਨਵਰੀ 2022 ਨੂੰ 18 ਸਾਲ ਦੀ ਉਮਰ ਪੂਰੀ ਕਰਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਵੋਟ ਬਨਵਾਉਣ ਲਈ 1 ਨਵੰਬਰ 2021 ਤੋਂ 30 ਨਵੰਬਰ 2021 ਤੱਕ ਚੱਲਣ ਵਾਲੀ ਵਿਸ਼ੇਸ਼ ਸਮਰੀ ਰਵੀਜਨ ਦੌਰਾਨ ਆਪਣੇ ਵੋਟ ਬਨਾਉਣ ਲਈ ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ www.nvsp.in ਜਾਂ www.voterportal.eci.gov.in ਤੇ ਅਪਲਾਈ ਕਰਨ ਜਾਂ ਭਾਰਤ ਚੋਣ ਕਮਿਸ਼ਨ ਦੀ Voter Helpline App ਰਾਹੀਂ ਵੀ ਇਹ ਫਾਰਮ ਨੰਬਰ 6 ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 6 ਨਵੰਬਰ ਅਤੇ 7 ਨਵੰਬਰ ( ਦਿਨ ਸ਼ਨੀਵਾਰ ਅਤੇ ਐਤਵਾਰ ) ਅਤੇ 20 ਨਵੰਬਰ ਅਤੇ 21 ਨਵੰਬਰ ( ਦਿਨ ਸ਼ਨੀਵਾਰ ਅਤੇ ਐਤਵਾਰ ) ਨੂੰ ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ ਅਤੇ ਬੀ.ਐਲ.ਓਜ਼ ਆਪਣੇ ਆਪਣੇ ਪੋਲਿੰਗ ਬੂਥਾਂ ਉਪਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਮੌਤ ਹੋਣ ਜਾਂ ਸ਼ਿਫਟ ਹੋਣ ਕਾਰਨ ਵੋਟ ਕਟਵਾਉਣ ਲਈ ਫਾਰਮ ਨੰਬਰ 7 , ਵੋਟਰ ਸ਼ਨਾਖਤੀ ਕਾਰਡ ਵਿਚ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਵਿੱਚ ਇੱਕ ਥਾਂ ਤੋਂ ਦੂਜੀ ਥਾਂ ਸ਼ਿਫਟ ਹੋਣ ਲਈ ਫਾਰਮ ਨੰਬਰ 86 ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਨਵੀਆਂ ਵੋਟਾਂ ਬਨਾਉਣ , ਵੋਟਰ ਕਾਰਡ ਵਿੱਚ ਸੁਧਾਈ ਜਾ ਫੇਰ ਵੋਟ ਡਿਲੀਟ ਕਰਨ ਲਈ ਚੋਣ ਕਮਿਸ਼ਨ ਦੀ ਵੈੱਬਸਾਈਟ ਜਾਂ ਨੈਸ਼ਨਲ ਵੋਟਰ ਸਰਵਿਸ ਪੋਰਟਲ ਜਾਂ ਵੋਟਰ ਹੈਲਪ ਲਾਈਨ ਮੋਬਾਇਲ ਐਪ ਦੀ ਵਰਤੋਂ ਕਰਕੇ ਘਰ ਬੈਠੇ ਵੀ ਫਾਰਮ ਭਰੇ ਜਾ ਸਕਦੇ ਹਨ।

Leave a Reply

Your email address will not be published. Required fields are marked *

Back to top button