District News

ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦੁਆਰਾ ਸਿਹਤ ਸਲਾਹ -ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਤਾ ਜਾਵੇ ਡਾ. ਰੰਜੂ ਸਿੰਗਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ:-  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਰੰਜੂ ਸਿੰਗਲਾ ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲੇ ਅੰਦਰ ਆਮ ਲੋਕਾਂ ਨੂੰ ਕੋਰੋਨਾ ਬਿਮਾਰੀ ਸਬੰਧੀ ਅਤੇ ਟੀਕਾਕਰਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਗਰਮੀ ਨੁੰ ਧਿਆਨ ਵਿਚ ਰੱਖਦਿਆਂ ਲੂਅ ਤੋਂ ਬਚਣ ਲਈ ਵੀ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।  ਡਾ ਰੰਜੂ ਸਿੰਗਲਾ ਸਿਵਲ ਸਰਜਨ ਨੇ ਕਿਹਾ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰਾਂ ਝੁਲਸਾ ਦਿੰਦੀ ਹੈ। ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ, ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ ਹੀਟ ਸਟ੍ਰੋਕ ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਬਣ ਜਾਂਦੇ ਹਨ। ਗਰਮੀ ਜਾਂ ਲੂ ਲੱਗਣ ਦੇ ਲੱਛਣ: ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ,  ਚੱਕਰ ਖਾ ਕੇ ਡਿੱਗ ਪੈਣਾ,  ਬੇਚੈਨੀ ਅਤੇ ਘਬਰਾਹਟ,  ਹਲਕਾ ਜਾਂ ਤੇਜ਼ ਬੁਖਾਰ , ਜੀਅ ਖਰਾਬ ਹੋਣਾ   ਲੋੜ ਤੋਂ ਜ਼ਿਆਦਾ ਪਿਆਸ ਲੱਗਣਾ , ਸਿਰ ਵਿਚ ਤੇਜ਼ ਦਰਦ ਹੋਣਾ   ਕਮਜ਼ੋਰੀ ਮਹਿਸੂਸ ਹੋਣਾ
ਲੂ ਲੱਗਣ ਵਿੱਚ ਮਰੀਜ਼ ਨੂੰ ਪਸੀਨਾ ਆਉਂਦੇ ਰਹਿਣਾ ਇੱਕ ਵਧੀਆ ਲੱਛਣ ਹੈ, ਇਸ ਨਾਲ ਸਰੀਰ ਦਾ ਤਾਪਮਾਨ ਸਥਿਰ ਰਹਿੰਦਾ ਹੈ ।


ਖ਼ਤਰਨਾਕ ਸਥਿਤੀ : ਤੇਜ਼ ਬੁਖਾਰ, ਜੋ 40 ਡਿਗਰੀ ਸੈਲਸੀਅਸ ਜਾਂ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ ਹੋਵੇ ,  ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ੱਖੀ ੱਖੀ ਹੋ ਜਾਵੇ ,  ਮਰੀਜ਼ ਦਾ ਬੇਹੋਸ਼ ਹੋ ਜਾਣਾ, ਘਬਰਾਹਟ ਹੀ ਘਬਰਾਹਟ ਵਿੱਚ ਹੋਣਾ ਜਾਂ ਪਾਗਲਾਂ ਵਰਗਾ ਵਿਵਹਾਰ ਕਰਨ ਲੱਗ ਪੈਣਾ ਲੂ ਦੇ ਲੱਛਣ ਨਜ਼ਰ ਆਉਣ ਤੇ ਕੀ ਕੀਤਾ ਜਾਵੇ :ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ,  ਵਿਅਕਤੀ ਨੂੰ ਪੀਣ ਲਈ ਕੁਝ ਤਰਲ ਪਦਾਰਥ ਦਿੱਤਾ ਜਾਵੇ,  ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ,  ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਗਲੇ ਤੱਕ ਲਿਟਾਇਆ ਜਾ ਸਕਦਾ ਹੈ,  ਬੁਖਾਰ ਨੂੰ ਘੱਟ ਕਰਨ ਦੇ ਲਈ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ, ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਲੈ ਕੇ ਜਾਇਆ ਜਾਵੇ । ਗਰਮੀ ਚ ਲੂ ਤੋਂ ਬਚਣ ਦੇ ਲਈ ਕੀ ਕੀਤਾ ਜਾਵੇ : ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ,  ਸੂਤੀ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ ,  ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ,  ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਲੋੜ ਪੈਣ ’ਤੇ ਹੀ ਨਿਕਲਿਆ ਜਾਵੇ,
ਕੀ ਨਾ ਕੀਤਾ ਜਾਵੇ :  ਖਾਲੀ ਪੇਟ ਘਰੋਂ ਬਾਹਰ ਨਾ ਨਿਕਲਿਆ ਜਾਵੇ ,  ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ ,  ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ  ਨਿਕਲਿਆ ਜਾਵੇ, ਦੁਪਹਿਰ ਦੇ ਸਮੇਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ। ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਕਿਹਾ ਕਿ ਸਿਹਤ ਵਿਭਾਗ ਦੁਆਰਾ ਲੂਅ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ। ਉਹਨਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਏਰੀਆ ਵਿੱਚ ਸਟਾਫ ਨੂੰ ਸੈਨਸੇਟਾਈਜ਼ ਕਰਦੇ ਹੋਏ ਆਮ ਜਨਤਾ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ। ਇਸ ਸਮੇਂ ਲੂਅ ਲੱਗਣ ਤੋਂ ਬਚਣ ਸਬੰਧੀ ਪੈਂਫਲਿਟ ਵੀ ਜਾਰੀ ਕੀਤਾ। ਇਸ ਸਮੇਂ ਕਿਰਨਦੀਪ ਕੌਰ, ਡਾ ਵਿਕਰਮ ਅਸੀਜਾ, ਸੀਮਾ ਗੋਇਲ, ਸੁਖਮੰਦਰ ਸਿੰਘ, ਵਿਨੋਦ ਖੁਰਾਣਾ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਾਲ ਚੰਦ, ਗੁਰਤੇਜ ਸਿੰਘ ਆਦਿ ਹਾਜਰ ਸਨ।

Show More
Back to top button
Close
Close
WhatsApp Any Help Whatsapp