Malout News

ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਸਰਾਵਾਂ ਬੋਦਲਾ ਵਿਖੇ ਲਗਾਇਆ ਗਿਆ ਸਮਾਜਿਕ ਅਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ

ਮਲੋਟ:- ਹੈੱਡਮਾਸਟਰ ਸ਼੍ਰੀ ਰਜੇਸ਼ ਕੁਮਾਰ ਕਾਮਰਾ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਸਰਾਵਾਂ ਬੋਦਲਾ ਵਿਖੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਛੇਵੀਂ ਤੋਂ ਲੈ ਕੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਸ਼੍ਰੀ ਸੰਜੀਵ ਕੁਮਾਰ ਸਮਾਜਿਕ ਸਿੱਖਿਆ ਦੇ ਅਧਿਆਪਕ ਦੀ ਅਗਵਾਈ ਹੇਠ ਇਹ ਮੇਲਾ ਤਿਆਰ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਚਾਰਟ ਅਤੇ ਮਾਡਲ ਬਣਾਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਐਕਟੀਵਿਟੀਆਂ ਵੀ ਪੇਸ਼ ਕੀਤੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵਿਸ਼ੇ ਦੇ ਆਧਾਰਿਤ ਕੁੱਝ ਗੇਮਾਂ ਵੀ ਖੇਡੀਆਂ ਅਤੇ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਇਸ ਮੇਲੇ ਵਿੱਚ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਰਾਵਾਂ ਬੋਦਲਾ) ਦੇ ਪ੍ਰਿੰਸੀਪਲ ਸ਼੍ਰੀ ਸੰਜੀਵ ਕੁਮਾਰ ਅਤੇ ਸਮੂਹ ਸਟਾਫ਼ ਵੱਲੋਂ ਇਨ੍ਹਾਂ ਵਿਦਿਆਰਥੀਆਂ ਦਾ ਕਾਫ਼ੀ ਹੌਂਸਲਾ ਵਧਾਇਆ। ਇਸ ਤੋਂ ਇਲਾਵਾ ਹਾਜ਼ਰੀਨ ਅਧਿਆਪਕ ਸ਼੍ਰੀ ਮੇਨਪਾਲ, ਸ਼੍ਰੀ ਸੱਤਪਾਲ ਅਤੇ ਸ਼੍ਰੀਮਤੀ ਸ਼ਿੰਪੀ ਤਨੇਜਾ ਆਦਿ ਅਧਿਆਪਕਾਂ ਨੇ ਇਸ ਮੇਲੇ ਵਿੱਚ ਪੂਰਾ- ਪੂਰਾ ਸਹਿਯੋਗ ਦਿੱਤਾ।

Author: Malout Live

Leave a Reply

Your email address will not be published. Required fields are marked *

Back to top button