District NewsMalout News

ਐੱਸ.ਡੀ ਸਕੂਲ ਰੱਥੜੀਆਂ ਦੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਮੌਕੇ ਐੱਸ.ਡੀ.ਐਮ ਮਲੋਟ ਨੇ ਕੀਤਾ ਸਨਮਾਨਿਤ

ਮਲੋਟ : ਬੀਤੇ ਦਿਨ ਦਾਣਾ ਮੰਡੀ ਮਲੋਟ ਵਿਖੇ ਗਣਤੰਤਰਤਾ ਦਿਵਸ ਮੌਕੇ ਸਮਾਰੋਹ ਵਿੱਚ ਹੈਂਡਬਾਲ ਨੈਸ਼ਨਲ ਸਕੂਲੀ ਖੇਡਾਂ ਵਿੱਚ ਸਿਲਵਰ ਮੈਡਲ ਜੇਤੂ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦੇ ਵਿਦਿਆਰਥੀ ਰੁਪੇਸ਼ ਪੁਰੀ ਅਤੇ ਸਾਹਿਲ ਨੂੰ ਮਲੋਟ ਦੇ ਉੱਪ ਮੰਡਲ ਮੈਜਿਸਟ੍ਰੇਟ ਸੰਜੀਵ ਕੁਮਾਰ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਐੱਸ.ਡੀ.ਐਮ ਸਾਹਿਬ ਵੱਲੋਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਸੂਕਲ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।

ਇਸ ਮੌਕੇ ਉਨ੍ਹਾਂ ਐੱਸ.ਡੀ ਸਕੂਲ ਰੱਥੜੀਆਂ ਵੱਲੋਂ ਮਿਹਨਤ ਕਰਦੇ ਹੋਏ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ ਗਈ। ਇਸ ਦੌਰਾਨ ਐੱਸ.ਡੀ ਸਕੂਲ ਮਲੋਟ ਦੇ ਪ੍ਰਿੰਸੀਪਲ ਡਾ. ਨੀਰੂ ਬੱਠਲਾ, ਐੱਸ.ਡੀ ਸਕੂਲ ਰੱਥੜੀਆਂ ਦੇ ਪ੍ਰਿੰਸੀਪਲ ਰਮਨ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਿਰ ਸਨ।

Author : Malout Live

Back to top button