District News

ਜ਼ਿਲਾ ਮੈਜਿਸਟਰੇਟ ਵਲੋਂ ਨਵੀਂ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ  :- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਅਨੁਸਾਰ  ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ 12 ਜੁਲਾਈ 2021 (ਸੋਮਵਾਰ) ਤੋਂ ਮਿਤੀ: 20 ਜੁਲਾਈ 2021 ਤੱਕ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਇਨਡੋਰ 100 ਅਤੇ ਆਊਟਡੋਰ 200 ਤੋਂ ਵੱਧ ਵਿਅਕਤੀਆਂ ਦੇ ਇਕੱਠ ਤੇ ਪਾਬੰਦੀ ਰਹੇਗੀ।

ਜਿਲੇ ਦੇ ਸਾਰੇ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਕਾਲਜ, ਕੋਚਿੰਗ ਸੈਂਟਰ ਅਤੇ ਹਰ ਪ੍ਰਕਾਰ ਦੇ ਉੱਚ ਸਿੱਖਿਆ ਅਦਾਰਿਆਂ ਨੂੰ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਸਬੰਧਤ ਅਦਾਰੇ ਵੱਲੋਂ ਸਾਰੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦੇ ਘੱਟ ਤੋਂ ਘੱਟ 2 ਹਫ਼ਤੇ ਪਹਿਲਾਂ ਲਗਾਈ ਗਈ ਵੈਕਸੀਨ ਦਾ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੋਵੇਗਾ। ਸਾਰੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲ, ਮਿਊਜ਼ੀਅਮ, ਚਿੜੀਆਘਰ ਆਦਿ ਖੋਲਣ ਦੀ ਆਗਿਆ ਹੋਵੇਗੀ , ਬਸ਼ਰਤੇ ਇਨਾਂ ਥਾਵਾਂ ਤੇ ਆਉਣ ਵਾਲੇ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਕੋਵਿਡ-19 ਵੈਕਸੀਨ ਦੀ ਘੱਟ ਤੋਂ ਘੱਟ ਇੱਕ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਹੁਕਮਾਂ ਅਨੁਸਾਰ ਸਵੀਮਿੰਗ ਪੂਲ, ਖੇਡਾਂ ਅਤੇ ਜਿੰਮ ਸੰਸਥਾਨਾਂ ਦੀ ਵਰਤੋਂ ਕਰਨ ਵਾਲੇ 18 ਸਾਲ ਤੋਂ ਵੱਧ ਲੋਕਾਂ ਦੇ ਵੈਕਸੀਨ ਦੀ ਘੱਟ ਤੋਂ ਘੱਟ ਇੱਕ ਡੋਜ਼ ਲੱਗੀ ਹੋਣੀ ਲਾਜ਼ਮੀ ਹੋਵੇਗੀ।

Show More

Leave a Reply

Your email address will not be published. Required fields are marked *

Back to top button
Close
Close
WhatsApp Any Help Whatsapp