District News

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋ ਵੰਡੀਆਂ ਗਈਆਂ ਸੀਡ ਬਾਲ

ਸ਼੍ਰੀ ਮੁਕਤਸਰ ਸਾਹਿਬ :- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਨੂੰ ਸੀਡ ਬਾਲ ਵੰਡਣ ਸੰਬੰਧੀ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀ ਸ਼੍ਰੀਮਤੀ ਗਗਨਦੀਪ ਕੌਰ,ਬਾਗਬਾਨੀ ਵਿਕਾਸ ਅਫਸਰ ਨੇ ਦੱਸਿਆ  ਕਿ ਸੀਡ ਬਾਲ  ਮੁਹਿੰਮ ਤਹਿਤ ਬਲਾਕ ਸ਼੍ਰੀ ਮੁਕਤਸਰ ਸਾਹਿਬ ਵਿੱਚ ਲਗਭਗ 3000 ਸੀਡ ਬਾਲ ਵੰਡੀਆ ਜਾਣੀਆਂ ਹਨ। ਉਨਾਂ ਦੁਆਰਾ ਦੱਸਿਆ ਗਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਨ ਨੂੰ ਸਾਫ ਰੱਖਣ ਲਈ ਵੱਧ ਤੋ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਇਹ ਸੀਡ ਬਾਲ ਦੁਆਰਾ ਅਸੀ ਫਲਾਂ ਅਧੀਨ ਰਕਬਾ ਵਧਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਸਾਫ ਰੱਖਣ ਵਿੱਚ ਵੀ ਯੋਗਦਾਨ ਪਾ ਸਕਦੇ ਹਨ।

ਇਸ ਮੌਕੇ ਤੇ ਡਾ. ਰੀਤਇੰਦਰ ਜੋਸ਼ੀ (ਲੈਕਚਰਾਰ) ,ਸਤਵੰਤ ਕੌਰ (ਪ੍ਰਿੰਸੀਪਲ),ਰਾਜੀਵ ਕੁਮਾਰ (ਬਾਗਬਾਨੀ ਉਪ ਨਿਰੀਖਕ) ਅਤੇ ਹੈਲਥ ਡਿਪਾਰਟਮੈਂਟ ਦੇ ਮੈਂਬਰ ਅਤੇ ਕਾਲਜ ਦੇ ਵਿਦਿਆਰਥੀ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਨੂੰ ਸੀਰਵਾਲੀ,ਭੰਗੇਵਾਲਾ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਵਿੱਚ ਵੀ ਕੈਂਪ ਲਗਾ ਕੇ ਸੀਡ ਬਾਲ ਵੰਡੀਆਂ ਗਈਆਂ।ਇਸ ਮੌਕੇ ਤੇ ਸਕੂਲ ਦੇ ਅਧਿਆਪਕ,ਸਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੇਵਕ ਸਿੰਘ ਖੇਤੀਬਾੜੀ ਉਪ ਨਿਰੀਖਕ ਸ਼ਾਮਿਲ ਸਨ।

Leave a Reply

Your email address will not be published. Required fields are marked *

Back to top button