District News

ਬਲਿਦਾਨ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਸ੍ਰੀ ਮੁਕਤਸਰ ਸਾਹਿਬ :-  ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਮੌਕੇ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨਾਂ ਦੇ ਵੱਡੇ ਬਲਿਦਾਨ ਲਈ ਯਾਦ ਕੀਤਾ ਗਿਆ। ਇਸ ਮੌਕੇ ਤੇ ਸ੍ਰੀਮਤੀ ਸਵਰਨਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ।

ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਤੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼  ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ । ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਦਫਤਰ ਡਿਪਟੀ ਕਮਸ਼ਨਰ ਕੰਪਲੈਕਸ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਪੁਲਿਸ ਦੇ ਬੈਂਡ ਨੇ ਮਾਤਮੀ ਧੁਨ ਵਜਾ ਕੇ ਅਤੇ ਹਥਿਆਰ ਉਲਟੇ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

Leave a Reply

Your email address will not be published. Required fields are marked *

Back to top button