District News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰ ਵਲੋਂ ਮੰਗਲ ਕਿਰਤ ਪ੍ਰੋਜੈਕਟ ਤਹਿਤ ਲਗਾਇਆ ਗਿਆ ਪਲੇਸਮੈਂਟ ਕੈਂਪ

ਸ਼੍ਰੀ ਮੁਕਤਸਰ ਸਾਹਿਬ :- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸ਼੍ਰੀ ਮੁਕਤਸਰ ਸਾਹਿਬ ਵਲੋਂ ਮੰਗਲ ਕਿਰਤ ਪ੍ਰੋਜੈਕਟ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਲੈਵਲ ਅੱਪ ਮਾਰਕਟਿੰਗ ਕੰਪਨੀ ਵਲੋਂ ਭਾਗ ਲਿਆ ਗਿਆ ਅਤੇ 29 ਪ੍ਰਾਰਥੀਆ ਨੇ ਇਸ ਕੈਂਪ ਵਿੱਚ ਸ਼ਾਮਿਲ ਹੋਏ, ਜਿਹਨਾਂ ਵਿਚੋ 18 ਪ੍ਰਾਰਥੀਆਂ ਦੀ ਚੋਣ ਕੀਤੀ ਗਈ।

ਇਸ ਮੌਕੇ ਅਸ਼ੋਕ ਜਿੰਦਲ ਬਿਉਰੋ ਦੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਪ੍ਰਾਰਥੀਆਂ ਨੂੰ ਸਵੈ ਰੋਜ਼ਗਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਹੈ । ਮੰਗਲ ਕਿਰਤ ਪ੍ਰੋਜੈਕਟ ਤਹਿਤ ਜ਼ਿਲ੍ਹੇ ਵਿੱਚ ਹਰੇਕ ਹਫਤੇ ਮੰਗਲਵਾਰ ਔਰਤਾਂ ਅਤੇ ਪ੍ਰਾਰਥੀਆਂ ਲਈ ਸਵੈ ਰੋਜ਼ਗਾਰ ਕੈਂਪ, ਗਾਈਡੈਂਸ ਕੈਭ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਲ ਤਾਂ ਜੋ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ ਦਿਵਾਇਆ ਜਾ ਸਕੇ।

Leave a Reply

Your email address will not be published. Required fields are marked *

Back to top button