District NewsMalout News

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਨੋਡਲ ਅਤੇ ਕਲੱਸਟਰ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਰੀਵਿਊ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਈ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਨੋਡਲ ਅਧਿਕਾਰੀਆਂ ਅਤੇ ਕਲੱਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਿਹਨਾਂ ਖੇਤਾਂ ਵਿੱਚ ਪਰਾਲੀ ਦੀਆਂ ਗੰਢਾਂ ਬਣ ਗਈਆਂ ਹਨ, ਉਹਨਾਂ ਨੂੰ ਚੁੱਕਵਾਈਆਂ ਜਾਣ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਇਸ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਜ਼ਮੀਨ ਵਿੱਚ ਜੈਵਿਕ ਖਾਦਾਂ ਦੀ ਕੋਈ ਕਮੀ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਲਈ ਪਿੰਡਾਂ ਵਿੱਚ ਮਸ਼ੀਨਾਂ ਉਪਲਬੱਧ ਹਨ। ਕਿਸਾਨ ਕਿਰਾਏ ਤੇ ਮਸ਼ੀਨਾਂ ਵੀ ਲੈ ਸਕਦੇ ਹਨ। ਇਸ ਲਈ ਖੇਤੀਬਾੜੀ ਵਿਭਾਗ ਦੀ ਸਲਾਹ ਲਈ ਜਾ ਸਕਦੀ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਤਾਇਨਾਤ ਕੀਤੇ ਨੋਡਲ ਅਤੇ ਕਲੱਸਟਰ ਅਧਿਕਾਰੀ ਮੌਜੂਦ ਸਨ।

Author: Malout Live

Back to top button