Malout News

ਕੋਵਿਡ-19 ਦੀ ਮਹਾਂਮਾਰੀ ਤੋਂ ਉਭਰਨ ਲਈ ਆਂ ਦੇ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ

ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੀ ਪਹਿਲ ਕਦਮੀ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਨੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਗਿਆ ਕਿ ਕਰੋਨਾ ਵਾਈਰਸ ਦੀ ਮਹਾਂਮਾਰੀ ਦੌਰਾਨ ਸਾਰੇ ਸੰਸਾਰ ਵਿਚ ਆਰਥਿਕ ਤੌਰ ਤੇ ਬਹੁਤ ਹੀ ਨਕਾਰਤਮਕ ਪ੍ਰਭਾਵ ਪਿਆ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜਗਾਰ ਖੁਸ ਗਏ ਹਨ ਅਤੇ ਗਰੀਬ ਪਰਿਵਾਰਾਂ ਦੀ ਰੋਜੀ ਰੋਟੀ ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ। ਪਰ ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ  ਵਲੋਂ ਪ੍ਰਾਪਤ ਦਿਸਾ ਨਿਰਦੇਸਾਂ ’ਤੇ ਕਾਰਵਾਈ ਕਰਦਿਆ  ਅਨੁਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਨੂੰ ਆਪੋਂ ਆਪਣਾ ਰੁਜਗਾਰ ਸਥਾਪਤ ਕਰਨ ਲਈ ਬੈਂਕ ਟਾਈ ਅਪ ਸਕੀਮ ਤਹਿਤ 1404 ਲਾਭਪਾਤਰੀਆਂ ਨੂੰ ਆਪਣਾ ਰੁਜਗਾਰ ਸਥਾਪਤ ਕਰਨ ਲਈ 140.40 ਲੱਖ ਰੁ: ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ  ਜਿਲਾ ਮੈਨੇਜਰਾਂ ਨੂੰ  ਇਹ ਸਬਸਿਡੀ ਸਬੰਧਤ ਲਾਭਪਾਤਰੀਆਂ ਦੇ ਖਾਤੇ ਵਿਚ ਪਾਉਣ ਲਈ ਨਿਰਦੇਸ ਜਾਰੀ ਕਰ ਦਿੱਤੇ ਗਏ ਹਨ। ਇਨਾਂ ਲਾਭਪਾਤਰੀਆਂ  ਨੂੰ ਆਉਣ ਵਾਲੇ ਕੁਝ ਦਿਨਾਂ ਵਿਚ ਆਪੋ ਆਪਣਾ ਬਿਜਨਸ ਸੁਰੂ ਕਰਨ ਲਈ ਲੱਗਭੱਗ ਅੱਠ ਤੋਂ ਨੌਂ ਕਰੋੜ ਰੁਪਏ ਦਾ ਕਰਜਾ ਬੈਂਕਾਂ ਦੁਆਰਾ ਪ੍ਰਾਪਤ ਹੋ ਜਾਵੇਗਾ। ਸ੍ਰੀ ਸੂਦ ਨੇ ਕਾਰਪੋਰੇਸ਼ਨ ਦੀ ਇਸ ਪਹਿਲ ਕਦਮੀ  ਮਹਾਮਾਰੀ ਦੇ ਇਸ ਭਿਆਨਕ  ਸਮੇਂ  ਵਿੱਚ ਇੱਕ ਬਹੁਤ ਵੱਡੀ ਰਾਹਤ ਦੇਣ ਵਾਲੀ ਕਾਰਵਾਈ ਦੱਸਿਆ ਹੈ।
ਇੰਜ: ਮੋਹਨ ਲਾਲ ਸੂਦ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਕਾਰਪੋਰੇਸਨ ਵਲੋਂ ਆਪਣੀਆਂ ਹੋਰ ਸਕੀਮਾਂ ਅਧੀਨ ਵੀ ਸਾਲ 2019-20 ਦੌਰਾਨ 1235.24 ਲੱਖ ਰੁਪਏ ਦੇ ਕਰਜੇ ਮਨਜੂਰ ਕੀਤੇ ਗਏ ਸਨ ਜਿਨਾਂ ਵਿਚੋਂ 911.33 ਲੱਖ ਰੁਪਏ ਦੇ ਕਰਜੇ ਸਬੰਧਤ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਸਨ । ਉਨਾਂ ਕਿਹਾ ਕਿ ਮਾਰਚ ਮਹੀਨੇ ਵਿੱਚ ਕਰੋਨਾ ਵਾਈਰਸ ਦੇ ਕਾਰਨ ਲੱਗੇ ਲੌਕਡਾਊਨ ਤੇ ਕਰਫ਼ਿਊ ਕਾਰਨ ਜਿਹੜੇ  ਕਰਜ਼ੇ  ਵੰਡਣ ਤੋਂ  ਰਹਿ ਗਏ ਸਨ ਹੁਣ ਜਲਦੀ ਵੰਡੇ ਜਾਣਗੇ । ਉਨਾ ਕਿਹਾ ਕਿ ਕਾਰਪੋਰੇਸਨ ਵਲੋਂ ਜਲਦੀ ਹੀ ਬਾਕੀ ਰਹਿੰਦੇ 323.91 ਲੱਖ ਰੁਪਏ ਦੇ ਕਰਜ਼ਿਆਂ ਦੀ ਅਦਾਇਗੀ ਕਰਨ ਦੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ। ਚੇਅਰਮੈਨ ਵਲੋਂ ਕਾਰਪੋਰੇਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਭਾਵਨਾ ਦੀ ਵੀ ਸਰਾਹਨਾ ਕੀਤੀ ਗਈ ਜਿਸ ਕਾਰਨ ਕਰੋਨਾ ਦੀ ਮਹਾਂਮਾਰੀ ਦੇ ਦੌਰਾਨ ਵੀ ਕਾਰਪੋਰੇਸਨ ਦੇ ਸਮੁੱਚੇ ਸਟਾਫ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੀਮਾਰੀ ਤੋਂ ਇਹਤਿਆਤ ਵਰਤਦੇ ਹੋਏ ਔਖੇ ਸਮੇਂ ਵਿਚ ਵੀ ਕਰੋਨਾ ਯੋਧਿਆਂ ਵਾਂਗ ਕੰਮ ਕੀਤਾ ਤੇ ਆਪਣੀ ਇੱਕ ਦਿਨ ਦੀ ਤਨਖਾਹ ਵੀ ਮੁੱਖ ਮੰਤਰੀ ਫੰਡ ਵਿੱਚ ਪਾਈ।

Leave a Reply

Your email address will not be published. Required fields are marked *

Back to top button