District News

ਕੰਨਿਆ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਦੀਆ ਹਦਾਇਤਾ ਤੇ ਜਿਲਾ  ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ   ਜੀ  ਦੇ 400  ਸਾਲਾ ਗੁਰਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥਣਾ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਇਹ ਮੁਕਾਬਲੇ ਸ. ਬਿਕਰਮਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸੰਗੀਤ ਅਤੇ ਮੈਡਮ ਅਤਿੰਦਰ  ਕੌਰ ਦੀ ਅਗਵਾਈ ਹੇਠ ਕਰਵਾਏ ਗਏ ।

 ਇਸ ਮੁਕਾਬਲੇ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ ਇਨ੍ਹਾਂ ਮੁਕਾਬਲਿਆਂ ਵਿੱਚ ਰਾਜਪ੍ਰੀਤ ਕੌਰ ਨੇ ਪਹਿਲਾ ਸਥਾਨ ਹਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਜੈਸਮੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ  ।  ਸਕੂਲ ਦੇ ਪ੍ਰਿੰਸੀਪਲ ਸ੍ਰੀ ਜਗਦੀਸ਼ ਰਾਏ ਨੇ ਵਿਦਿਆਰਥਣਾਂ ਨੂੰ ਇਸ ਉਪਲਬਧੀ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ  ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ  ।

Leave a Reply

Your email address will not be published. Required fields are marked *

Back to top button