District News

ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਐਮ.ਐਲ.ਏ. ਗਿੱਦੜਬਾਹਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ.ਅਰਾਵਿੰਦ ਨੇ ਕੀਤਾ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਦਾ ਦੌਰਾ ਗਿੱਦੜਬਾਹਾ ਦੇ ਸਿਵਿਲ ਹਸਪਤਾਲ ਨੂੰ ਨਿਰਵਿਘਨ ਕਰਵਾਈ ਜਾਵੇਗੀ ਬਿਜਲੀ ਦੀ ਸਪਲਾਈ ਕੋਵਿਡ-19 ਹਸਪਤਾਲ ਲੈਵਲ 2 ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਪ੍ਰਤੀ ਪ੍ਰਗਟਾਈ ਸੰਤੁਸ਼ਟੀ। ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਉਣ ਵਾਲੇ ਕੋਵਿਡ ਮਰੀਜ਼ਾਂ ਨੂੰ ਪੂਰੀਆਂ ਸਿਹਤ

ਸ੍ਰੀ ਮੁਕਤਸਰ ਸਾਹਿਬ :- ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਨਾਲ ਨਿਪਟਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜਾਂ ਦੀ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ, ਇਹ ਜਾਣਕਾਰੀ ਅੱਜ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਦਾ ਦੌਰਾ ਕਰਨ ਉਪਰੰਤ ਦਿੱਤੀ। ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਹਸਪਤਾਲਾਂ ਵਿੱਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋੜੀਦਾ ਸਟਾਫ ਤਾਇਨਾਤ ਕੀਤਾ ਜਾਵੇਗਾ ਅਤੇ ਦੋਵਾਂ ਹਸਪਤਾਲਾ ਵਿੱਚ ਅਨਥੀਸੀਆ ਡਾਕਟਰਾਂ ਦੀ ਤਾਇਨਾਤਾਂ ਲਈ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਯਕੀਨ ਦੁਆਇਆ ਕਿ ਗਿੱਦੜਬਾਹਾ ਦੇ ਸਿਵਿਲ ਹਸਪਤਾਲ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਵੀ ਜਾਰੀ ਕਰਵਾਈ ਜਾਵੇਗੀ। ਉਹਨਾਂ ਕੋਵਿਡ ਕੇਅਰ ਸੈਂਟਰ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ ਅਤੇ ਤਸੱਲੀ ਪ੍ਰਗਟ ਕੀਤੀ।

ਉਹਨਾਂ ਦੱਸਿਆ ਕਿ ਸ. ਅਮਰਿੰਦਰ ਸਿੰਘ ਨੇ ਦੱਸਿਆ ਕਿ  ਕੈਪਟਨ ਅਮਰਿੰਦਰ ਸਿੰਘ  ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਪੰਜਾਬ ਸਰਕਾਰ ਕੋਰੋਨਾ ਬਿਮਾਰੀ ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਰਾਜ ਵਾਸੀਆਂ ਨੁੰ ਇਸ ਨਾਮੁਰਾਦ ਬਿਮਾਰੀ ਤੌੋ ਛੁਟਕਾਰਾ ਦਿਵਾਇਆ ਜਾ ਸਕੇ।ਇਸ ਲਈ ਸਾਨੂੰ ਸਾਰਿਆ ਨੂੰ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਰਕਾਰ ਵਲੋ ਦਿਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਸਮੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਕੋਵਿਡ 19 ਹਸਪਤਾਲ ਨੁੰ 100 ਬਿਸਤਰਿਆਂ ਦਾ ਹਸਪਤਾਲ ਬਣਾ ਦਿਤਾ ਗਿਆ ਹੈ ਅਤੇ ਸਾਰੀਆ ਲੋੜੀਦੀਆਂ ਸਹੁਲਤਾਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਮਾਹਿਰ ਡਾਕਟਰ ਦੀ ਹਰ ਰੋਜ ਵਿਜ਼ਟ ਕਰਦੇ ਹਨ ਅਤੇ ਆਪਣੀ ਨਿਗਰਾਨੀ ਵਿਚ ਮਰੀਜਾਂ ਦਾ ਇਲਾਜ ਕਰਦੇ ਹਨ। 24 ਘੰਟੇ ਡਾਕਟਰ ਅਤੇ ਸਟਾਫ ਤਾਇਨਾਤ ਕੀਤਾ ਗਿਆ ਹੈ। ਹਰ ਤਰਾ ਦੀਆਂ ਦਵਾਈਆਂ ਅਤੇ ਆਕਸੀਜਨ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।ਮਰੀਜਾਂ ਦੀ ਖਾਣ ਪੀਣ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੇੈ। ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਕਿਹਾ ਕਿ ਕੋਵਿਲ 19 ਹਸਪਤਾਲ ਵਿਖੇ ਸਟਾਫ ਵਲੋ ਪੂਰੀ ਤਨਦੇਹੀ ਨਾਲ ਤੇ ਜਿੰਮੇਵਾਰੀ ਨਾਲ ਮਰੀਜਾਂ ਦੀ ਦੇਖਭਾਲ ਤੇ ਇਲਾਜ ਕੀਤਾ ਜਾ ਰਿਹਾ ਹੈ ਜਿਸ ਨਾਲ ਮਰੀਜ ਜਲਦੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੁੰ ਜਾ ਰਹੇ ਹਨ ।ਇਸ ਸਮੇ ਡਾ ਸਤੀਸ ਕੁਮਾਰ, ਡਾ ਬੰਧਨਾ ਬਾਂਸਲ,ਦੀਪਕ ਕੁਮਾਰ, ਡਾ ਸੁਨੀਲ ਕੁਮਾਰ ਹਾਜਰ ਸਨ ।

Show More

Leave a Reply

Your email address will not be published. Required fields are marked *

Back to top button
Close
Close
WhatsApp Any Help Whatsapp