District News

ਵਧੀਕ ਡਿਪਟੀ ਕਮਿਸ਼ਨਰ (ਵਿ) ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇਦਿਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ:- ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2022 ਦਾ ਸਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਦੇਣ ਲਈ ਉਹਨਾਂ ਦੇ ਨੁਮਾਇਦਿਆਂ ਨਾਲ ਇਕ ਮੀਟਿੰਗ ਸ੍ਰੀ ਅਰੁਨ ਕੁਮਾਰ, ਵਧੀਕ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿ), ਸ਼੍ਰੀ ਮੁਕਤਸਰ ਸਾਹਿਬ ਨੇ ਅਗਵਾਈ ਕਰਦਿਆਂ ਦਿੱਤੀ। ਰਾਜਨੀਤਿਕ ਪਾਰਟੀਆਂ ਦੇ ਹਾਜਰ ਆਏ ਨੁਮਾਇਦਿਆਂ ਨੂੰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ 83-ਲੰਬੀ, 84-ਗਿੱਦੜਬਾਹਾ, 85-ਮਲੋਟ, ਅਤੇ 86-ਮੁਕਤਸਰ ਦੇ ਪੋਲਿੰਗ ਸਟੇਸ਼ਨਾ ਦੀ ਸੂਚੀ ਸਪਲਾਈ ਕੀਤੀ ਗਈ ਅਤੇ ਇਸ ਸਬੰਧੀ ਉਹਨਾਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਪ੍ਰੈਸ ਨੋਟ ਰਾਹੀਂ ਜਿਲ੍ਹੇ ਦੇ ਆਮ ਨਾਗਰਿਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ।

ਕਿ  ਪੋਲਿੰਗ ਸਟੇਸ਼ਨਾਂ ਦੀ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ ਅਤੇ ਇਹ ਸੂਚੀ ਜਿਲ੍ਹਾ ਚੋਣ ਦਫਤਰ, ਕਮਰਾ ਨੰਬਰ-70 ਦੂਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਇਸ ਸੂਚੀ ਸਬੰਧੀ ਕੋਈ ਵੀ ਆਬਜੈਕਸ਼ਨ/ਸੁਝਾਅ ਜਿਲ੍ਹਾ ਚੋਣ ਦਫਤਰ, ਕਮਰਾ ਨੰਬਰ 70, ਦੂਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 03-09-2020 ਤੱਕ ਦਿੱਤੇ ਜਾ ਸਕਦੇ ਹਨ। ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ, 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ-ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ-ਮੰਡਲ ਮੈਜਿਸਟ੍ਰੇਟ, ਮਲੋਟ (01637-263001), ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ-ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ (01633-262031) ਅਤੇ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਮੁਕਤਸਰ ਸਾਹਿਬ, (01633-263647) ਹਨ।

Leave a Reply

Your email address will not be published. Required fields are marked *

Back to top button