District News

ਪੰਜਾਬ ਸਰਕਾਰ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀਆਂ ਪੰਜ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ – ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਮਿਲੇਗਾ ਲਾਭ

ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਪੰਜਾਬ ਦੇ ਵਸਨੀਕਾਂ ਨੂੰ ਵਧੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਅੱਜ ਪੰਜ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਆਨ ਲਾਇਨ ਪ੍ਰੋਗਰਾਮ ਦੇਖਣ ਉਪਰੰਤ ਕੀਤਾ।
ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ.ਭੱਟੀ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਜੋੜਣ ਅਤੇ ਸਿਹਤ ਪ੍ਰਤੀ ਉਹਨਾਂ ਨੂੰ ਤੰਦਰੁਸਤ ਰੱਖਣ ਲਈ ਖੇਡ ਵਿਭਾਗ ਵਲੋਂ ਪੰਜਾਬ ਵਿੱਚ 2500 ਖੇਡ ਕਿੱਟਾਂ ਵੰਡੀਆਂ ਜਾ ਰਹੀ ਹਨ।ਇਸ ਮੌਕੇ ਤੇ ਉਹਨਾਂ ਅੱਗੇ ਕਿਹਾ ਕਿ ਪੰਜਾਬ ਰਾਜ ਖਪਤਕਾਰ ਝਗੜਾ ਨਿਵਾਰਣ  ਕਮਿਸ਼ਨ ਅਤੇ ਜਿ਼ਲ੍ਹਾ ਖਪਤਕਾਰ ਕਮਿਸ਼ਨ ਦਫਤਰਾਂ ਵਿੱਚ ਈ ਫਾਈਲਿੰਗ ਰਾਹੀਂ ਸਿਕਾਇਤਾਂ ਭੇਜਣ ਸਬੰਧੀ ਈ ਦਾਖਿਲ ਪੋਰਟਲ ਦਾ ਵੀ ਉਦਘਾਟਨ ਕੀਤਾ ਗਿਆ ਹੈ ਤਾਂ ਜੋ ਖਪਤਕਾਰ ਨੂੰ ਜਲਦੀ ਇਨਸਾਫ ਮਿਲ ਸਕੇ। ਇਸ ਪੋਰਟਲ ਦੇ ਚਾਲੂ ਹੋਣ ਨਾਲ ਸਮਾਂ, ਵਕੀਲ ਦਾ ਖਰਚਾ ਵਗੈਰਾ ਅਤੇ ਖੱਜਲ ਖੁਆਰੀ ਤੋਂ ਮੁਕਤੀ ਮਿਲੇਗੀ।

ਇਸ ਮੌਕੇ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਧੀਆਂ ਦੀ ਲੋਹੜੀ ਮਨਾਉਣ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆ ਉਹਨਾ ਕਿਹਾ ਕਿ ਸਾਨੂੰ ਧੀਆਂ ਅਤੇ ਮੁੰਡਿਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਧੀਆਂ ਅੱਜ ਹਰ ਖੇਤਰ ਵਿੱਚ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਰਹੀਆਂ ਹਨ ਅਤੇ ਉਚ ਆਹੁਦਿਆਂ ਤੇ ਪਹੁੰਚ ਕੇ ਸਮਾਜ ਦੀਆਂ ਸੇਵਾ ਕਰ ਰਹੀਆਂ ਹਨ।ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਲੱਮ ਬਸਤੀਆਂ ਦੇ ਵਸਨੀਕਾਂ ਲਈ ਜਾਇਦਾਦ ਦੇ ਮਾਲਕਾਨਾ ਹੱਕ ਦਿਵਾਉਣ ਲਈ ਜੋ ਸ਼ੁਰੂਆਤ ਕੀਤੀ ਗਈ ਹੈ, ਇਹ ਇੱਕ ਸਲਾਘਾਯੋਗ ਕਦਮ ਹੈ, ਇਸ ਨਾਲ ਬੇਘਰਿਆਂ ਨੂੰ ਸਿਰ ਢੱਕਣ ਲਈ ਘਰ ਦੀ ਵਿਵਸਥਾ ਪ੍ਰਦਾਨ ਹੋਵੇਗੀ।ਸਮਾਰਟ ਮੀਟਰ ਨਾਲ ਬਿਜਲੀ ਚੋਰੀ ਤੇ ਬਿਜਲੀ ਮੀਟਰ ਟੈਮਪਰਿੰਗ ਆਦਿ ਤੋਂ ਬਚਤ ਹੋਵੇਗੀ ਅਤੇ  ਸਮਾਰਟ ਮੀਟਰ ਨਾਲ ਲੋਕਾਂ ਨੂੰ ਸੇਵਾਵਾਂ ਮੁਹੱਈਆਂ ਕਰਵਾਉਣ ਵਿੱਚ ਹੋਰ ਪਾਰਦਰਸਤਾ ਆਵੇਗੀ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ, ਸ੍ਰੀ ਹਰਚਰਨ ਸਿੰਘ ਸੋਥਾ ਜਿ਼ਲ੍ਹਾ  ਪ੍ਰਧਾਨ ਕਾਂਗਰਸ ਕਮੇਟੀ, ਸ੍ਰੀ ਪ੍ਰਭਜੋਤ ਸਿੰਘ ਜਿ਼ਲ੍ਹਾ ਯੁਥ ਪ੍ਰਧਾਨ ਵੀ ਹਾਜ਼ਰ ਸਨ। ਇਸ ਮੌਕੇ ਤੇ ਸ.ਭੱਟੀ ਨੇ ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਧੀਆਂ ਦੀ ਲੋਹੜੀ ਮਨਾਉਣ ਲਈ ਸਮਗਰੀ ਦੇ ਕੇ ਸਨਮਾਨਿਤ ਕੀਤਾ ਗਿਆ

Leave a Reply

Your email address will not be published. Required fields are marked *

Back to top button