India News

ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਆਤਮ ਹੱਤਿਆ

 ਮਸ਼ਹੂਰ ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ  ਰਾਜਪੂਤ ਨੇ ਆਤਮ ਹੱਤਿਆ ਕਰ ਲਈ ਹੈ। ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ ‘ਚ ਫਾਂਸੀ ਲੈ ਕੇ ਆਤਮ ਹੱਤਿਆ ਕੀਤੀ ਹੈ।

ਹਾਲੇ ਤੱਕ ਉਨ੍ਹਾਂ ਦੇ ਇਸ ਫੈਸਲੇ ਬਾਰੇ ਕੁਝ ਪਤਾ ਨਹੀਂ ਚੱਲ ਸਕਿਆ ਕਿ ਆਖਿਰ ਉਨ੍ਹਾਂ ਨੇ ਅਜਿਹਾ ਕਦਮ ਕਿਉਂ ਚੁੱਕਿਆ। ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਫ਼ਿਲਮ ਉਦਯੋਗ ਦਾ ਪ੍ਰਸਿੱਧ ਅਦਾਕਾਰ ਸੀ। ਉਨ੍ਹਾਂ ਨੇ ਸਭ ਤੋਂ ਪਹਿਲਾਂ ‘ਕਿਸ ਦੇਸ਼ ਮੇਂ ਹੈ ਮੇਰਾ ਦਿਲ’ ਨਾਂ ਦੇ ਸੀਰੀਅਲ ‘ਚ ਕੰਮ ਕੀਤਾ ਸੀ ਪਰ ਪਛਾਣ ਉਨ੍ਹਾਂ ਨੂੰ ਏਕਤਾ ਕਪੂਰ ਦੇ ਸੀਰੀਅਲ ‘ਪਵਿੱਤਰ ਰਿਸ਼ਤਾ’ ਤੋਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਦਾ ਸਫ਼ਰ ਸ਼ੁਰੂ ਕੀਤਾ ਸੀ।

Show More
Back to top button
Close
Close
WhatsApp Any Help Whatsapp