District NewsMalout News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਵਿਖੇ ਪੀ.ਟੀ.ਐੱਮ ਕਰਵਾਈ ਗਈ

ਮਲੋਟ: ਸਕੂਲ ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਸ਼੍ਰੀ ਰਾਜਨ ਗਰੋਵਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਵਿਖੇ ਅੱਜ (16 ਦਿਸੰਬਰ) ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਤਹਿਤ ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ, ਸਰਕਾਰੀ ਸਹੂਲਤਾਂ, ਮਿਸ਼ਨ ਸਮਰੱਥ ਵਿੱਚ ਬੱਚਿਆਂ ਦੇ ਸਿੱਖਣ ਪੱਧਰ, ਮਿਸ਼ਨ 100%, ਹਾਜ਼ਰੀ, ਨਵੇਂ ਸ਼ੈਸ਼ਨ ਵਿੱਚ ਦਾਖਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਮਿਸ਼ਨ ਸਮਰੱਥ ਦੀ ਸਿੱਖਣ ਸਮੱਗਰੀ, ਵਿਦਿਆਰਥੀਆਂ ਦੁਆਰਾ ਵੱਖ-ਵੱਖ ਸਮੇਂ ਤਿਆਰ ਕੀਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਲਾਇਬ੍ਰੇਰੀ ਲੰਗਰ ਲਗਾਇਆ ਗਿਆ। ਮਾਪਿਆਂ ਦੁਆਰਾ ਗੱਲਬਾਤ ਕਰਨ ਤੇ ਉਨ੍ਹਾਂ ਸਕੂਲ ਅਧਿਆਪਕਾਂ ਅਤੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ।

Author: Malout Live

Back to top button