District NewsMalout News

ਵਿਧਾਨ ਸਭਾ ਚੋਣ ਹਲਕਾ ਮਲੋਟ ਵਿਖੇ 4 ਸਤੰਬਰ ਨੂੰ ਲੱਗੇਗਾ ਵੋਟਰ ਸੂਚੀਆਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਪਹਿਲਾ ਕੈਂਪ- SDM ਮਲੋਟ

ਮਲੋਟ: ਐੱਸ.ਡੀ.ਐੱਮ ਮਲੋਟ ਸ਼੍ਰੀ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਆਧਾਰ ਕਾਰਡ ਨਾਲ ਵੋਟਰ ਸੂਚੀਆਂ ਨੂੰ ਲਿੰਕ ਕਰਨ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜਿਸ ਤਹਿਤ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰ ਸੂਚੀ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਐੱਸ.ਡੀ.ਐੱਮ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਐਲਾਨੀਆਂ ਮਿਤੀਆਂ 4 ਸਤੰਬਰ,

                 

16 ਅਕਤੂਬਰ, 20 ਨਵੰਬਰ, 4 ਦਸੰਬਰ, 8 ਜਨਵਰੀ 2023, 5 ਫਰਵਰੀ 2023 ਅਤੇ 5 ਮਾਰਚ 2023 ਨੂੰ ਹਰੇਕ ਬੀ.ਐੱਲ.ਓਜ਼ ਵੱਲੋਂ ਵਿਸ਼ੇਸ਼ ਕੈਂਪ ਵਿਧਾਨ ਸਭਾ ਚੋਣ ਹਲਕਾ ਮਲੋਟ ਅਧੀਨ ਆਉਂਦੇ ਹਰੇਕ ਬੂਥ ‘ਤੇ ਲਗਾਏ ਜਾਣਗੇ। ਇਸ ਲਈ ਮਲੋਟ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਫ਼ਾਇਦਾ ਲੈਂਦੇ ਹੋਏ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਧਾਰ ਕਾਰਡ ਨਾਲ ਵੋਟਰ ਸੂਚੀ ਨੂੰ ਲਿੰਕ ਕਰਵਾਉਣ। ਇਸ ਮੌਕੇ ਉਹਨਾਂ ਨਾਲ ਹਰੀਸ਼ ਕੁਮਾਰ ਅਤੇ ਸੁਰੇਸ਼ ਕੁਮਾਰ ਵੀ ਹਾਜ਼ਿਰ ਸਨ।

Author: Malout Live

Leave a Reply

Your email address will not be published. Required fields are marked *

Back to top button