District NewsMalout News

ਸ.ਸ.ਸ.ਸ ਸਕੂਲ ਪਿੰਡ ਮਲੋਟ ਦੀ ਟੀਮ ਨੇ ਬਲਾਕ ਪੱਧਰ ਤੇ ਪਹਿਲਾ ਅਤੇ ਜ਼ਿਲ੍ਹਾ ਪੱਧਰ ਤੇ ਕੀਤਾ ਦੂਜਾ ਸਥਾਨ ਹਾਸਿਲ

ਮਲੋਟ: ਸਿੱਖਿਆ ਵਿਭਾਗ ਦੀ ਹਿਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮਲਕੀਤ ਸਿੰਘ ਅਤੇ ਡਿਪਟੀ ਡੀ.ਈ.ਓ ਕਪਿਲ ਸ਼ਰਮਾ ਦੀ ਅਗਵਾਈ ਹੇਠ ਹੋਏ ਆਬਾਦੀ ਸਿੱਖਿਆ ਦੇ ਨਾਲ ਸੰਬੰਧਿਤ ਲੋਕ ਨਾਚ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਮਲੋਟ ਦੀ ਟੀਮ ਨੇ ਬਲਾਕ ਪੱਧਰ ਤੇ ਪਹਿਲਾ ਅਤੇ

ਜ਼ਿਲ੍ਹਾ ਪੱਧਰ ਤੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਕੂਲ ਦਾ ਮਾਣ ਵਧਾਇਆ। ਇਸ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਕਮਲਾ ਦੇਵੀ ਨੇ ਗਾਈਡ ਅਧਿਆਪਕਾਂ ਸ਼੍ਰੀਮਤੀ ਨਵਜੋਤ ਕੌਰ ਅਤੇ ਮਿਸ ਪਰਮਿੰਦਰ ਕੌਰ ਅਤੇ ਉਹਨਾਂ ਦੀ ਪੂਰੀ ਟੀਮ ਨੂੰ ਸਫ਼ਲਤਾ ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਹੋਰ ਵੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

Author: Malout Live

Leave a Reply

Your email address will not be published. Required fields are marked *

Back to top button