District NewsMalout News

ਗਣਤੰਤਰਤਾ ਦਿਵਸ ਸਮਾਗਮ ਮਨਾਉਣ ਸੰਬੰਧੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕੀਤਾ ਮੀਟਿੰਗ ਦਾ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਗਣਤੰਤਰਤਾ ਦਿਵਸ ਸਮਾਗਮ ਸ਼ਰਧਾ ਪੂਰਵਕ ਢੰਗ ਨਾਲ ਮਨਾਉਣ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2024 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਕਿਹਾ ਕਿ ਗਣਤੰਤਰਤਾ ਦਿਵਸ ਸਮਾਗਮ ਇੱਕ ਕੌਮੀ ਦਿਹਾੜਾ ਹੈ। ਇਸ ਦਿਹਾੜੇ ਨੂੰ ਮਨਾਉਣ ਲਈ ਜਿਸ ਵੀ ਵਿਭਾਗ ਦੇ ਜੁੰਮੇ ਜੋ ਵੀ ਡਿਊਟੀ ਲਗਾਈ ਗਈ ਹੈ,

ਉਸਨੂੰ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਕਿਹਾ ਕਿ ਖੇਡ ਸਟੇਡੀਅਮ ਤੋਂ ਇਲਾਵਾ ਸ਼ਹਿਰ ਦੀ ਸਾਫ ਸਫਾਈ ਵੱਲ ਉਚੇਚਾ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਵਿਭਾਗਾਂ ਦੀ ਸਮਾਗਮ ਵਾਲੇ ਦਿਨ ਝਾਕੀਆਂ ਦੀ ਪੇਸ਼ਕਾਰੀ ਕੀਤੀ ਜਾਣੀ ਹੈ, ਉਨ੍ਹਾਂ ਝਾਕੀਆਂ ਦੀ ਸਹੀ ਢੰਗ ਨਾਲ ਤਿਆਰੀ ਕਰਵਾਈ ਜਾਵੇ। ਇਸ ਮੌਕੇ ਡਾ. ਨਯਨ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Author: Malout Live

Back to top button