District NewsMalout NewsPunjab

ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੂੰ MP ਦੇ ਅਹੁਦੇ ਤੋਂ ਦੇਣਾ ਪਵੇਗਾ ਅਸਤੀਫਾ

ਮਲੋਟ:- ਪੰਜਾਬ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਪੰਜਾਬ ਦੇ ਸੀ.ਐੱਮ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਘਰ ਵਧਾਈ ਦਾ ਤਾਂਤਾ ਲੱਗਾ ਹੋਇਆ ਹੈ। ਉੱਥੇ ਹੀ, ਇਸ ਦਰਮਿਆਨ ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ’ਚ ਇਕੱਠੇ ਦੋਵਾਂ ਅਹੁਦਿਆਂ ’ਤੇ ਨਹੀਂ ਰਹਿ ਸਕਦਾ ਹੈ। ਹੁਣ ਇਸ ਦੇ ਲਈ ਲੋਕ ਸਭਾ ਜਾਂ ਫਿਰ ਵਿਧਾਨ ਸਭਾ ’ਚੋਂ ਇਕ ਸੀਟ ਚੁਣੀ ਜਾ ਸਕਦੀ ਹੈ। ਜੇਤੂ ਉਮੀਦਵਾਰ ਨੂੰ ਦੋਵਾਂ ’ਚੋਂ ਇਕ ਸੀਟ ਤੋਂ ਅਸਤੀਫਾ ਦੇਣਾ ਪੈਂਦਾ ਹੈ। ਹੁਣ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਜਿੱਤੇ ਹਨ।

                     

ਉੱਥੇ ਹੀ ਦੂਜੇ ਪਾਸੇ ਹਲਕਾ ਧੂਰੀ, ਲੋਕ ਸਭਾ ਹਲਕਾ ਸੰਗਰੂਰ ’ਚ ਆਉਂਦਾ ਹੈ, ਜਿੱਥੋਂ ‘ਆਪ’ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਹੀ ਸੰਸਦ ਮੈਂਬਰ ਹਨ। ਉਹ ਛੇਤੀ ਹੀ ਲੋਕ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਲਈ ਹਲਕਾ ਸੰਗਰੂਰ ਦੇ ਹਲਕੇ ’ਚ ਲੋਕ ਸਭਾ ਚੋਣਾਂ ਫਿਰ ਹੋਣਗੀਆਂ ਤੇ ਹਲਕਾ ਸੰਗਰੂਰ ਦੇ ਲਗਭਗ 15 ਲੱਖ ਵੋਟਰਾਂ ਨੂੰ ਫਿਰ ਵੋਟਾਂ ਪਾਉਣ ਦਾ ਮੌਕਾ ਮਿਲੇਗਾ।

Leave a Reply

Your email address will not be published. Required fields are marked *

Back to top button