District NewsMalout News

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਲੀ ਦੇ ਮੌਕੇ ਰੰਗੋਲੀ ਮੁਕਾਬਲੇ ਕਰਵਾਏ ਗਏ

ਮਲੋਟ:- ਸਥਾਨਕ ਐੱਸ.ਡੀ.ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬਠਲਾ ਵਾਟਸ ਦੀ ਦੇਖ-ਰੇਖ ਹੇਠ ਹੋਲੀ ਦੇ ਸ਼ੁੱਭ ਮੌਕੇ ‘ਤੇ ਸਕੂਲ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਅਤੇ ਫੁੱਲਾਂ ਦੀ ਮੱਦਦ ਨਾਲ ਵੱਖ-ਵੱਖ ਤਰ੍ਹਾਂ ਦੀਆਂ ਸੁੰਦਰ ਰੰਗੋਲੀਆਂ ਪੇਸ਼ ਕੀਤੀਆਂ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਅਤੇ ਇਸ ਸਾਲ ਫੁੱਲਾਂ ਦੀ ਹੋਲੀ ਖੇਡਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲੀਆਂ ਵਿਦਿਆਰਥਣਾਂ ਹਿਮਾਨੀ, ਸਲੋਨੀ ਅਤੇ ਅੰਕਿਤਾ, ਦੂਜੇ ਸਥਾਨ ‘ਤੇ ਰਹਿਣ ਵਾਲੀ ਸੌਮਿਆ, ਰਿਤਿਕਾ ਅਤੇ ਐਂਜਲ ਨੂੰ ਵਧਾਈ ਦਿੱਤੀ ਅਤੇ ਇਸ ਮੁਕਾਬਲੇ ਦੇ ਇੰਚਾਰਜ ਰਿਤੂ ਰਾਣੀ ਨੂੰ ਹੋਲੀ ਦੀਆਂ ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *

Back to top button