Malout News

3250 ਨਸ਼ੀਲੀਆਂ ਗੋਲੀਆਂ ਅਤੇ 8 ਕਿੱਲੋ ਚੂਰਾ ਪੋਸਤ ਸਮੇਤ ਦੋ ਵਿਅਕਤੀ ਕਾਬੂ

ਮਲੋਟ:- ਡੀ.ਐੱਸ.ਪੀ. ਮਨਮੋਹਨ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਅਤੇ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਪੁਲਿਸ ਦੇ ਏ. ਐੱਸ.ਆਈ.ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਬੁਰਜਾ ਫਾਟਕ ਮਲੋਟ ਦੇ ਕੋਲ ਕੀਤੀ ਗਈ ਗਸ਼ਤ ਦੇ ਦੌਰਾਨ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿਚ ਪਕੜਿਆ ਹੋਇਆ ਥੈਲਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਪੁਲਿਸ ਵਲੋਂ ਜਦ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ ਤੇ ਰੋਕ ਕੇ ਥੈਲੇ ਦੀ ਤਲਾਸ਼ੀ ਲਈ ਗਈ , ਤਾਂ ਉਸ ਵਿਚੋਂ 8 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ। ਵਿਅਕਤੀ ਦੀ ਪਹਿਚਾਣ ਵਾਸੀ ਪਟੇਲ ਨਗਰ ਭਾਰਤ ਭੂਸ਼ਣ ਵਾਸੀ ਵਜੋਂ ਹੋਈ ਹੈ। ਇਸੇ ਤਰ੍ਹਾਂ ਹੀ ਨਸ਼ੇ ਦੇ ਇਕ ਹੋਰ ਮਾਮਲੇ ਦੇ ਵਿਚ ਪੁਲਿਸ ਨੇ ਮੰਡੀ ਕਿੱਲਿਆਂਵਾਲੀ ਦੇ ਜਸਪਾਲ ਸਿੰਘ ਨੂੰ ਕਾਬੂ ਕਰ ਕੇ ਉਸ ਪਾਸੋਂ 3250 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੋਨੋਂ ਦੋਸ਼ੀਆਂ ਖ਼ਿਲਾਫ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Show More
Back to top button
Close
Close
WhatsApp Any Help Whatsapp