District NewsMalout News

ਜ਼ਿਲ੍ਹੇ ‘ਚ ਲੰਪੀ ਸਕਿਨ ਬਿਮਾਰੀ ਤੋਂ ਬਚਾਓ ਲਈ 3033 ਪਸ਼ੂਆਂ ਦੀ ਕੀਤੀ ਗਈ ਵੈਕਸੀਨੇਸ਼ਨ

ਮਲੋਟ: ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਵੱਲੋਂ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਭਾਰਤ ਸਰਕਾਰ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਗਾਈਡਲਾਈਨਜ਼ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਡਾ.ਗੁਰਦਾਸ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਲੰਪੀ ਸਕਿਨ ਦੀ ਰੋਕਥਾਮ ਲਈ 23 ਟੀਮਾਂ ਦਾ ਵੈਕਸੀਨੇਸ਼ਨ/ਬਿਮਾਰ ਪਸ਼ੂਆਂ ਦਾ ਇਲਾਜ ਕਰਨ ਲਈ ਗਠਨ ਕੀਤਾ ਗਿਆ ਹੈ। ਜਿਨ੍ਹਾਂ ਦੁਆਰਾ 7 ਅਗਸਤ ਤੱਕ 3033 ਪਸ਼ੂਆਂ ਨੂੰ ਵੈਕਸੀਨੇਸ਼ਨ ਕਰ ਦਿੱਤੀ ਗਈ ਅਤੇ 703 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ

ਪਿਛਲੇ 3 ਦਿਨਾਂ ਵਿੱਚ ਇਸ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲਂਉ ਮੱਖੀ ਮੱਛਰ ਦੀ ਰੋਕਥਾਮ ਲਈ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਲਈ ਫੋਗਿੰਗ ਕਰਵਾਉਣ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਲਗਾਏ ਕੈਂਪਾਂ ਵਿੱਚ ਵੈਟਨਰੀ ਅਫ਼ਸਰਾਂ ਦੁਆਰਾ ਪਸ਼ੂ ਪਾਲਕਾਂ ਨੂੰ ਬਿਮਾਰੀ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਬਿਮਾਰ ਪਸ਼ੂਆਂ ਨੂੰ ਤੰਦਰੁਸਤ ਪਸ਼ੂਆਂ ਤੋਂ ਅਲੱਗ ਰੱਖਣ ਬਾਰੇ ਜਾਣਕਾਰੀ ਦਿੱਤੀ ਗਈ। ਇਹਨਾਂ ਕੈਂਪਾਂ ਵਿੱਚ ਬਿਮਾਰ ਪਸ਼ੂਆਂ ਦਾ ਇਲਾਜ ਵੀ ਕੀਤਾ ਗਿਆ ਅਤੇ ਮਰੇ ਹੋਏ ਪਸ਼ੂਆਂ ਨੂੰ ਦੱਬਣ ਬਾਰੇ ਸਲਾਹ ਦਿੱਤੀ ਗਈ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਕੈਂਪ ਵਿੱਚ ਬਿਮਾਰ ਪਸ਼ੂਆਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਇਸ ਮੌਕੇ ਡਾ.ਗੁਰਦਿੱਤ ਸਿੰਘ ਔਲਖ, ਸੀਨੀਅਰ ਵੈਟਨਰੀ ਅਫ਼ਸਰ ਨੇ ਸਰਕਾਰੀ ਕੈਟਲ ਪੌਂਡ ਰੱਤਾ ਟਿੱਬਾ ਦਾ ਨਿਰੀਖਣ ਕੀਤਾ ਅਤੇ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਦਵਾਈਆਂ ਮੁਹੱਈਆ ਕਰਵਾਈਆਂ।

Author: Malout Live

Leave a Reply

Your email address will not be published. Required fields are marked *

Back to top button